ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇਸ਼ ‘ਚ ਲੋਕਤੰਤਰ ਦਾ ਹੋਇਆ ਕਤਲ , ਝੱਮਟ, ਜਸਵੀਰ ਸਿੰਘ

ਆਲਮਗੀਰ 22 ਮਾਰਚ (ਜਸਵੀਰ ਸਿੰਘ ਗੁਰਮ ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੇ ਆਮ ਆਦਮੀ ਐਸ ਸੀ ਵਿੰਗ ਦੇ ਜੋਇੰਟ ਸਕੱਤਰ ਗੁਰਦੀਪ ਝੱਮਟ ਅਤੇ ਪਾਰਟੀ ਦੇ ਬਲਾਕ ਪ੍ਰਧਾਨ ਜਸਵੀਰ ਸਿੰਘ ਨੇ ਭਾਜਪਾ ‘ਤੇ ਨਿਸ਼ਾਨਾ ਵਿੰਨ੍ਹਿਦਿਆ ਕਿਹਾ ਕਿ ਈਡੀ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੀ ਕੜੇ ਸ਼ਬਦਾਂ ਵਿਚ ਨਿਖੇਧੀ ਕਰਦੇ ਹਾਂ ਅੱਜ ਐਮ ਐਲ ਏ ਜੀਵਨ ਸਿੰਘ ਸੰਗੋਵਾਲ ਅਤੇ ਐਮ ਐਲ ਏ ਕੁਲਵੰਤ ਸਿੱਧੂ ਦੀ ਰਹਿਨੁਮਾਈ ਹੇਠ ਦੋਨੋ ਆਗੂ ਆਪਣੇ ਸਾਥੀਆਂ ਨਾਲ ਚੰਡੀਗੜ੍ਹ ਵਿਖ਼ੇ ਭਾਜਪਾ ਦੇ ਦਫ਼ਤਰ ਦਾ ਘੇਰਾਓ ਕਰਨ ਸਮੇ ਉਨ੍ਹਾਂ ਭਾਜਪਾ ‘ਤੇ ਹਮਲਾ ਬੋਲਦਿਆਂ ਕਿਹਾ, ਅੱਜ ਦਾ ਦਿਨ ਭਾਰਤ ਦੇ ਲੋਕਤੰਤਰ ਦੇ ਇਤਿਹਾਸ ਵਿਚ ਕਾਲੇ ਦਿਵਸ ਦੇ ਤੌਰ ‘ਤੇ ਦਰਜ ਹੋਵੇਗਾ। ਉਨ੍ਹਾਂ ਕਿਹਾ ਇਹ ਗ੍ਰਿਫਤਾਰੀ ਪੂਰੀ ਤਰ੍ਹਾਂ ਰਾਜਨੀਤਕ ਹੈ। ਦੇਸ਼ ਵਿਚ ਚੋਣ ਜਾਬਤਾ ਲੱਗਣ ਤੋਂ ਬਾਅਦ ਕੇਰਜੀਵਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਝੂਠੇ ਦਿੱਲੀ ਸ਼ਰਾਬ ਘੁਟਾਲਾ ਮਾਮਲੇ ਨੂੰ ਖਿੱਚਿਆ ਜਾ ਰਿਹਾ ਹੈ, ਜਦਕਿ ਇਸ ਵਿਚੋਂ ਅੱਜ ਤੱਕ ਕੁਝ ਵੀ ਨਹੀਂ ਨਿਕਲਿਆ। ਉਸ ਮਾਮਲੇ ਵਿਚ ਸਾਡੇ ਕਈ ਨੇਤਾ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹਨ। ਦੇਸ਼ ਦੇ ਵੱਖ-ਵੱਖ ਥਾਵਾਂ ‘ਤੇ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਪਰ ਕੋਈ ਵੀ ਪੈਸਾ ਬਰਾਮਦ ਨਹੀਂ ਹੋਇਆ ਅਤੇ ਨਾ ਹੀ ਕੋਈ ਘੁਟਾਲਾ ਨਜ਼ਰ ਆਇਆ। ਭਾਜਪਾ ਲੰਬੇ ਸਮੇਂ ਤੋਂ ਇਸੇ ਕੋਸ਼ਿਸ਼ ਵਿਚ ਸੀ ਕਿ ਜਿਹੜੀ ਪਾਰਟੀ ਥੋੜ੍ਹੇ ਸਮੇਂ ਵਿਚ ਇੱਕ ਵੱਡੀ ਰਾਸ਼ਟਰੀ ਰਾਜਨੀਤਕ ਪਾਰਟੀ ਬਣ ਕੇ ਸਾਹਮਣੇ ਆਈ ਹੈ ਉਸ ਨੂੰ ਕਿਵੇਂ ਰੋਕਿਆ ਜਾਵੇ। ਆਪਣੀਆਂ ਇਸੇ ਕੋਸ਼ਿਸ਼ਾਂ ਤਹਿਤ ਭਾਜਪਾ ਨੇ ਸਤੇਂਦਰ ਜੈਨ, ਸੰਜੈ ਸਿੰਘ ਅਤੇ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਅਤੇ ਹੁਣ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਝੱਮਟ ਅਤੇ ਪ੍ਰਧਾਨ ਜਸਵੀਰ ਸਿੰਘ ਨੇ ਕਿਹਾ ਕਿ ਅਜਿਹੀ ਪਾਰਟੀ ਜਿਹੜੀ ਸੋਚਦੀ ਹੈ ਕਿ ਕਿਵੇਂ ਦੇਸ਼ ਦੇ ਹਰ ਵਰਗ ਦੇ ਲੋਕਾਂ ਨੂੰ ਵਧੀਆਂ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣੀਆਂ ਹਨ, ਦੇ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕਰਨਾ ਭਾਰਤ ਦੇ ਲੋਕਤੰਤਰ ਲਈ ਬਹੁਤ ਹੀ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਆਮ ਆਦਮੀ ਪਾਰਟੀ ਤੋਂ ਡਰਦੀ ਹੈ। ਉਹ ਕੇਜਰੀਵਾਲ ਦੇ ਨਾਮ ਤੋਂ ਡਰਦੀ ਹੈ। ਉਹ ਆਮ ਆਦਮੀ ਪਾਰਟੀ ਦੀ ਸੋਚ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਜਿਸ ਕਰਕੇ ਉਨ੍ਹਾਂ ਨੂੰ ਚੋਣਾਂ ਤੋਂ ਠੀਕ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਹੈ।

Leave a Reply

Your email address will not be published. Required fields are marked *

error: Content is protected !!